ਜਥੇਦਾਰ ਗੜਗਜ ਵਲੋਂ ਬੱਸੀ ਪਠਾਣਾ ਬੱਸ ਹਾਦਸੇ ’ਚ ਅਕਾਲ ਚਲਾਣਾ ਕਰ ਗਏ ਸ਼ਰਧਾਲੂਆ ਪ੍ਰਤੀ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਇਲਾਕੇ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਨਤਮਸਤਕ ਹੋ ਕੇ ਵਾਪਸ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਚਲਾਣਾ ਕਰ ਗਏ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਲਈ ਅਰਦਾਸ ਕੀਤੀ ਕਿ ਅਕਾਲ ਪੁਰਖ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਿਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਜ਼ਖਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ।
ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਾਦਸੇ ਵਿਚ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਸੰਭਵ ਮਦਦ ਪਹੁੰਚਾਉਣ ਲਈ ਆਖਿਆ।
;
;
;
;
;
;
;