ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਪਟਨਾ, 15 ਅਪ੍ਰੈਲ - ਸਮਰਾਟ ਚੌਧਰੀ ਅੱਜ ਬਿਹਾਰ ਦੇ 24ਵੇਂ ਮੁੱਖ ਮੰਤਰੀ ਬਣ ਗਏ। ਰਾਜਪਾਲ ਸਈਦ ਅਤਾ ਹਸਨੈਨ ਨੇ ਉਨ੍ਹਾਂ ਨੂੰ ਸਵੇਰੇ 11 ਵਜੇ ਲੋਕ ਭਵਨ ਵਿਚ ਅਹੁਦੇ ਦੀ ਸਹੁੰ ਚੁਕਾਈ। ਬਿਹਾਰ ਦੀ ਨਵੀਂ ਸਰਕਾਰ ਵਿਚ ਜੇ.ਡੀ.ਯੂ. ਤੋਂ ਵਿਜੇ ਚੌਧਰੀ ਅਤੇ ਬਿਜੇਂਦਰ ਯਾਦਵ ਨੇ ਵੀ ਸਹੁੰ ਚੁੱਕੀ। ਦੋਵਾਂ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਨਿਤੀਸ਼ ਕੁਮਾਰ ਸਮਾਰੋਹ ਵਿਚ ਮੌਜੂਦ ਸਨ। ਮੰਤਰੀ ਮੰਡਲ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ।
ਸਮਰਾਟ ਚੌਧਰੀ ਨੇ ਸਵੇਰੇ ਪੰਚਮੁਖੀ ਹਨੂਮਾਨ ਮੰਦਰ ਵਿਚ ਪ੍ਰਾਰਥਨਾ ਕੀਤੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਨਿਤੀਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ ਸੋਮਵਾਰ ਨੂੰ ਸਰਕਾਰ ਵਿਚ ਤਬਦੀਲੀ ਆਈ। ਨਿਤੀਸ਼ ਕੁਮਾਰ ਹੁਣ ਰਾਜ ਸਭਾ ਮੈਂਬਰ ਹਨ। ਉਨ੍ਹਾਂ ਨੇ 20 ਸਾਲ ਬਿਹਾਰ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ।
;
;
;
;
;
;
;