ਵਿਧਾਇਕ ਸੰਤੋਸ਼ ਕਟਾਰੀਆਂ ਨੇ ਬਲਾਚੌਰ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ
ਬਲਾਚੌਰ, 15 ਅਪ੍ਰੈਲ, (ਦੀਦਾਰ ਸਿੰਘ ਸਿੰਘ ਨਰੇਸ਼ ਧੌਲ)- ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਦਾਣਾ ਮੰਡੀ ਬਲਾਚੌਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ ਹੈ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਜਿਣਸ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਜਿਣਸ ਦੀ ਖ਼ਰੀਦ ਸੰਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣੀ ਫ਼ਸਲ ਸੁੱਕਾ ਕੇ ਲਿਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੰਡੀਆਂ ਵਿਚ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ।
ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਜਿਣਸ ਦੀ ਖ਼ਰੀਦ ਸੰਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ, ਸੈਕਟਰੀ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ, ਬਗੀਚਾ ਸਿੰਘ ਰੱਕੜ ਤੇ ਹੋਰ ਹਾਜ਼ਰ ਸਨ।
;
;
;
;
;
;
;