ਕੇਂਦਰ ਸਰਕਾਰ ਖੋਹ ਰਹੀ ਹੈ ਪੰਜਾਬ ਦੇ ਹੱਕ- ਬਲਤੇਜ ਸਿੰਘ ਪੰਨੂ
ਚੰਡੀਗੜ੍ਹ, 15 ਅਪ੍ਰੈਲ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਵਲੋਂ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੇਂਦਰ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਹੋਇਆ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਹੁਣ ਵੀ ਟੇਢੇ ਢੰਗ ਨਾਲ ਪੰਜਾਬ ਦੇ ਪਾਣੀਆਂ ਨੂੰ ਖੋਹਣ ਦਾ ਯਤਨ ਕੀਤਾ ਜਾ ਰਿਹਾ ,ਜਿਸ ਕਰਕੇ ਉਨ੍ਹਾਂ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪਹਿਲੀ ਵਾਰ ਸਮੁੱਚੇ ਭਾਰਤ ਵਿਚੋਂ ਕਿਤੋਂ ਵੀ ਕੋਈ ਮੈਂਬਰ ਇਸ ਵਿਚ ਲਾਇਆ ਜਾ ਸਕਦਾ ਹੈ ਤੇ ਜਿਸ ਨਾਲ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਕਿਸੇ ਵੀ ਸੂਰਤ ਵਿਚ ਪ੍ਰਵਾਨ ਨਹੀਂ ਕਰੇਗੀ ਤੇ ਜੇਕਰ ਉੱਚ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਾ ਪਿਆ ਤਾਂ ਉਹ ਵੀ ਖੜਕਾਇਆ ਜਾਵੇਗਾ। ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਜਾਣ ਵਾਲੀ ਹਰ ਗੱਲ ਦਾ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਕਾਂਗਰਸ ’ਚੋਂ ਭਾਰਤੀ ਜਨਤਾ ਪਾਰਟੀ ਵਿਚ ਗਏ ਵੱਡੇ ਨੇਤਾਵਾਂ, ਜਿਨ੍ਹਾਂ ਵਿਚੋਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ,ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਆਦਿ ਦਾ ਜ਼ਿਕਰ ਵੀ ਕੀਤਾ ਕਿ ਉਹ ਪੰਜਾਬ ਦੇ ਮਸਲਿਆਂ ਬਾਰੇ ਬਿਲਕੁਲ ਚੁੱਪ ਬੈਠੇ ਹਨ, ਉਨਾਂ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਬਾਰੇ ਕੋਈ ਗੱਲ ਨਹੀਂ ਕੀਤੀ ਜਾ ਰਹੀ, ਜੋ ਪੰਜਾਬ ਦੇ ਹੱਕ ਵਿਚ ਜਾਂਦੀ ਹੋਵੇ।
;
;
;
;
;
;
;