ਵਰਿੰਦਾਵਨ ਕਿਸ਼ਤੀ ਹਾਦਸੇ ਵਿਚ ਮਾਰੇ ਗਏ ਲੁਧਿਆਣਾ ਵਾਸੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ
ਫੁੱਲਾਂਵਾਲ 16 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)- ਬੀਤੇ ਦਿਨੀਂ ਵਰਿੰਦਾਵਨ ਕਿਸ਼ਤੀ ਹਾਦਸੇ ’ਚ ਮਾਰੇ ਗਏ ਲੁਧਿਆਣਾ ਵਾਸੀ ਅੰਜੂ ਗੁਲਾਟੀ, ਰਾਕੇਸ਼ ਗੁਲਾਟੀ, ਮੀਨੂ ਬਾਂਸਲ ਅਤੇ ਡਿੱਕੀ ਬਾਂਸਲ ਮੋਨੀਕਾ ਟੰਡਨ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੀ ਦੁੱਗਰੀ ਸਥਿਤ ਰਿਹਾਇਸ਼ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਹੀਰਾ ਸਿੰਘ ਗਾਬੜੀਆ, ਜਗਬੀਰ ਸਿੰਘ ਸੋਖੀ, ਕਮਲ ਚੇਟਲੀ, ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਰਚਰਨ ਸਿੰਘ ਗੋਹਲਵੜੀਆ, ਕੁਲਦੀਪ ਸਿੰਘ ਖਾਲਸਾ ਸਮੇਤ ਹੋਰ ਅਕਾਲੀ ਆਗੂ ਵੀ ਮੌਜੂਦ ਸਨ।
;
;
;
;
;
;
;
;
;