JALANDHAR WEATHER

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ

 ਲੁਧਿਆਣਾ, 17 ਅਪ੍ਰੈਲ (ਜਤਿੰਦਰ ਪੰਮੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈ.ਡੀ. ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘਰੋਂ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਤੇ ਅਧਿਕਾਰੀਆਂ ਵਲੋਂ ਸਾਰੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ