JALANDHAR WEATHER

ਬੱਸ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ

ਭਵਾਨੀਗੜ੍ਹ, 17 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਰੌਸ਼ਨਵਾਲਾ ਮੁੱਖ ਸੜਕ ਤੇ ਅੱਜ ਸਵੇਰੇ ਇਕ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੰਗਤਪੁਰ ਛੰਨਾ ਆਪਣੇ ਮੋਟਰਸਾਈਕਲ ’ਤੇ ਰਾਮਪੁਰਾ ਦੀ ਅਨਾਜ ਮੰਡੀ ਵਿਚੋਂ ਆ ਰਿਹਾ ਸੀ, ਉਹ ਆਪਣੇ ਪਿੰਡ ਨੂੰ ਜਾਣ ਪਿੰਡ ਰੋਸਨਵਾਲਾ ਤੋਂ ਸੜਕ ਪਾਰ ਕਰ ਰਿਹਾ ਸੀ ਕਿ ਸੰਗਰੂਰ ਵਲੋਂ ਆ ਰਹੀ ਪੀ.ਆਰ.ਟੀ.ਸੀ. ਦੀ ਏ.ਸੀ. ਬੱਸ ਦੀ ਲਪੇਟ ਵਿਚ ਆ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਗੁਰਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਸੰਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ