JALANDHAR WEATHER

ਸੰਵਿਧਾਨ (131ਵੀਂ ਸੋਧ) ਬਿੱਲ, ਲੋਕ ਸਭਾ ਵਿਚ ਪਾਸ ਨਾ ਹੋਣ ਤੋਂ ਬਾਅਦ, ਮਹਿਲਾ ਐਨਡੀਏ ਸੰਸਦ ਮੈਂਬਰਾਂ ਵਲੋਂ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 17 ਅਪ੍ਰੈਲ - ਸੰਵਿਧਾਨ (131ਵੀਂ ਸੋਧ) ਬਿੱਲ, 2026 ਲੋਕ ਸਭਾ ਵਿਚ ਪਾਸ ਨਾ ਹੋਣ ਤੋਂ ਬਾਅਦ, ਮਹਿਲਾ ਐਨਡੀਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ, ਇਹ ਬਹੁਤ ਦੁਖਦਾਈ ਸੀ ਕਿ ਇੰਨਾ ਮਹੱਤਵਪੂਰਨ ਬਿੱਲ ਪਾਸ ਨਹੀਂ ਹੋ ਸਕਿਆ।"
ਭਾਜਪਾ ਸੰਸਦ ਮੈਂਬਰ ਪੂਨਮਬੇਨ ਮਾਦਮ ਨੇ ਕਿਹਾ, "2023 ਵਿਚ ਇਹ ਫ਼ੈਸਲਾ ਲਿਆ ਗਿਆ ਸੀ ਕਿ 2029 ਦੀਆਂ ਆਮ ਚੋਣਾਂ ਤੱਕ, ਮਹਿਲਾ ਰਾਖਵਾਂਕਰਨ ਬਿੱਲ ਪੂਰੇ ਦੇਸ਼ ਵਿੱਚ ਲਾਗੂ ਕੀਤਾ ਜਾਵੇਗਾ। ਜਦੋਂ ਸਰਕਾਰ ਇਸ ਬਿੱਲ ਨੂੰ ਲੈ ਕੇ ਆਈ, ਤਾਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਇੰਡੀਆ ਗੱਠਜੋੜ ਨੇ ਇਸਦਾ ਪੂਰੀ ਤਰ੍ਹਾਂ ਵਿਰੋਧ ਕੀਤਾ ਅਤੇ ਬਿੱਲ ਨੂੰ ਪਾਸ ਹੋਣ ਤੋਂ ਰੋਕ ਦਿੱਤਾ। ਦੇਸ਼ ਦੀਆਂ ਔਰਤਾਂ ਰਾਹੁਲ ਗਾਂਧੀ ਅਤੇ ਇੰਡੀਆ ਗੱਠਜੋੜ ਨੂੰ ਮੁਆਫ਼ ਨਹੀਂ ਕਰਨਗੀਆਂ... ਉਨ੍ਹਾਂ ਨੇ ਬਹੁਤ ਵੱਡਾ ਅਨਿਆਂ ਕੀਤਾ ਅਤੇ ਦੇਸ਼ ਦੀਆਂ ਔਰਤਾਂ ਨਾਲ ਧੋਖਾ ਕੀਤਾ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ