JALANDHAR WEATHER

ਕੇਂਦਰ ਸਰਕਾਰ ਲਿਆਵੇ ਪੁਰਾਣਾ ਬਿੱਲ, ਅਸੀਂ ਦਵਾਂਗੇ ਸਮਰਥਨ- ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ, 18 ਅਪ੍ਰੈਲ- ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਕੇਂਦਰ ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ 'ਤੇ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਬਿੱਲ 'ਤੇ ਵੋਟਿੰਗ ਸ਼ੁੱਕਰਵਾਰ ਨੂੰ ਹੋਈ, ਪਰ ਸਰਕਾਰ ਆਪਣੇ ਸਮਰਥਨ ਵਿਚ ਦੋ ਤਿਹਾਈ ਬਹੁਮਤ ਪ੍ਰਾਪਤ ਕਰਨ ਵਿਚ ਅਸਫ਼ਲ ਰਹੀ।

ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਨ੍ਹਾਂ (ਕੇਂਦਰ ਸਰਕਾਰ) ਨੂੰ ਸੋਮਵਾਰ ਨੂੰ ਪੁਰਾਣੇ ਮਹਿਲਾ ਬਿੱਲ ਨੂੰ ਤੁਰੰਤ ਬਹਾਲ ਕਰਨਾ ਚਾਹੀਦਾ ਹੈ, ਜਿਸ ਨੂੰ ਸਾਰੀਆਂ ਪਾਰਟੀਆਂ ਨੇ ਸਾਂਝੇ ਤੌਰ 'ਤੇ ਪਾਸ ਕੀਤਾ ਸੀ। ਸੋਮਵਾਰ ਨੂੰ ਸੰਸਦ ਦਾ ਸੈਸ਼ਨ ਬੁਲਾਓ, ਬਿੱਲ ਪੇਸ਼ ਕਰੋ ਅਤੇ ਫਿਰ ਅਸੀਂ ਦੇਖਾਂਗੇ ਕਿ ਕੌਣ ਔਰਤਾਂ ਦੇ ਵਿਰੁੱਧ ਹੈ। ਅਸੀਂ ਸਾਰੇ ਉਸ ਬਿੱਲ ਦੇ ਹੱਕ ਵਿਚ ਵੋਟ ਪਾਵਾਂਗੇ ਅਤੇ ਤੁਹਾਡਾ ਸਮਰਥਨ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ