JALANDHAR WEATHER

ਸੁਖਬੀਰ ਸਿੰਘ ਬਾਦਲ ਵਲੋਂ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਲਗਾਇਆ ਇੰਚਾਰਜ

ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਪਤਨੀ ਬੀਬੀ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲਗਾਇਆ ਗਿਆ ਹੈ। ਅਵਤਾਰ ਸਿੰਘ ਬਿੱਲਾ ਨੇ ਕੁਝ ਦਿਨ ਪਹਿਲਾਂ ਹੀ ਸ਼ੇਰੋਂ ਵਿਖੇ ਇਕ ਭਰਵੀਂ ਰੈਲੀ ਕੀਤੀ ਸੀ, ਜਿਸ ਵਿਚ 2 ਦਰਜਨ ਤੋਂ ਵੱਧ ਆਮ ਆਦਮੀ ਪਾਰਟੀ ਦੇ ਸਰਪੰਚਾਂ ਅਤੇ ਹੋਰਨਾਂ ਆਗੂਆਂ ਸਮੇਤ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਦਿੱਤੀ ਸੀ। ਇਸ ਤੋਂ ਬਾਅਦ ਹੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਹਲਕਾ ਖਡੂਰ ਸਾਹਿਬ ਤੋਂ ਬੀਬੀ ਰਮਨਦੀਪ ਕੌਰ ਨੂੰ ਟਿਕਟ ਦਿੱਤੀ ਜਾ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ