JALANDHAR WEATHER

ਹਨੀ ਟੌਂਸਾ ਨੂੰ ਲਗਾਇਆ ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਚੌਰ ਹਲਕੇ ਦਾ ਇੰਚਾਰਜ

 ਬਲਾਚੌਰ, 18 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਜੁਝਾਰੂ ਆਗੂ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾਂ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ । ਇਸ ਨਿਯੁਕਤੀ ਕਾਰਨ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਬਲਾਚੌਰ ਦਾ ਹਲਕਾ ਇੰਚਾਰਜ ਲਗਾਉਣ ਦੀ ਮੰਗ ਕਰਦੇ ਆ ਰਹੇ ਸਨ। ਇੱਥੇ ਜਿਕਰਯੋਗ ਹੈ ਕਿ ਹਲਕਾ ਬਲਾਚੌਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜਬੂਤ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਬੀਬਾ ਸੁਨੀਤਾ ਚੌਧਰੀ ਦੂਜੇ ਨੰਬਰ ਤੇ ਰਹੀ ਸੀ ਅਤੇ ਸਵਰਗਵਾਸੀ ਚੌਧਰੀ ਨੰਦ ਲਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਕਰੀਬ ਚਾਰ ਵਾਰ ਵਿਧਾਇਕ ਬਣੇ ਰਹੇ। ਹਨੀ ਟੌਂਸਾਂ ਦੀ ਨਿਯੁਕਤੀ 'ਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਜੱਥੇਦਾਰ ਗੁਰਬਖਸ਼ ਸਿੰਘ ਖ਼ਾਲਸਾ, ਨੌਜਵਾਨ ਆਗੂ ਯਾਦਵਿੰਦਰ ਯਾਦੀ, ਸਾਬਕਾ ਕੌਂਸਲ ਪ੍ਰਧਾਨ ਰਾਣਾ ਰਣਦੀਪ ਕੌਂਸਲ ਅਤੇ ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਨਰਿੰਦਰਪਾਲ ਚੇਚੀ ਨੇ ਖੁਸ਼ੀ ਪ੍ਰਗਟ ਕਰਦਿਆਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ