ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ
ਅੰਮ੍ਰਿਤਸਰ 18 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਾਮ ਨੂੰ ਸੁੰਦਰ ਦੀ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਚਲਾਈ ਗਈ। ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਕੀਤੀ ਗਈ ਦੀਪਮਾਲਾ ਤੋਂ ਇਲਾਵਾ ਸਿੱਖ ਸ਼ਰਧਾਲੂਆਂ ਵਲੋਂ ਵੀ ਰਵਾਇਤੀ ਦੇਸੀ ਘਿਓ ਦੇ ਦੀਵਿਆਂ ਨਾਲ ਦੀਪਮਾਲਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ।
;
;
;
;
;
;
;
;