ਖ਼ਾਲਸੇ ਦਾ ਸਾਜਨਾ ਦਿਵਸ ਮਨਾ ਕੇ ਭਾਰਤ ਪਰਤਿਆ ਸ਼ਰਧਾਲੂਆਂ ਦਾ ਜਥਾ
ਅਟਾਰੀ (ਅੰਮ੍ਰਿਤਸਰ) , 19 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਪਾਕਿਸਤਾਨ ਸਥਿਤ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਪਰਤ ਆਇਆ। ਜ਼ੀਰੋ ਲਾਈਨ 'ਤੇ ਡਿਊਟੀ ਦੇ ਰਹੇ ਬੀ.ਐਸ.ਐਫ. ਦੇ ਜਵਾਨਾਂ ਨੇ ਜਥੇ ਦਾ ਸਵਾਗਤ ਕਰਦੇ ਯਾਤਰੀਆਂ ਨੂੰ ਭਾਰਤ ਵੱਲ ਤੋਰਿਆ। ਇੰਟੀਗਰੇਟਿਡ ਚੈੱਕ ਪੋਸਟ ਅਟਾਰੀ ਵਿਖੇ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਨੂੰ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿੱਤਾ ਗਿਆ ਤਾਂ ਕਿ ਜਥੇ ਨੂੰ ਛੇਤੀ ਕਲੀਅਰੈਂਸ ਦਿੱਤੀ ਜਾਵੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗ਼ਜ਼ੀ ਕਾਰਵਾਈ ਕਰਕੇ ਸ਼ਰਧਾਲੂਆਂ ਨੂੰ ਮੰਜ਼ਿਲ ਵੱਲ ਰਵਾਨਾ ਕੀਤਾ ਜਾ ਰਿਹਾ। ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਵਿਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਵਿਚੋਂ ਸ਼ਰਧਾਲੂ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਆਪਣਾ ਜੀਵਨ ਸਫਲ ਬਣਾਇਆ। ਇਸ ਮੌਕੇ ਸ਼ਰਧਾਲੂਆਂ ਨੇ ਆਈ.ਸੀ.ਪੀ. ਚੈੱਕ ਪੋਸਟ ਵਿਖੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਏ ਅਤੇ ਬੱਸਾਂ 'ਤੇ ਸਵਾਰ ਹੋ ਕੇ ਮੰਜ਼ਿਲ ਵੱਲ ਰਵਾਨਾ ਹੋਏ।
;
;
;
;
;
;
;
;