JALANDHAR WEATHER

ਘਰ ਦਾ ਸਮਾਨ ਲੈਣ ਆਏ ਨੌਜਵਾਨ ਨੂੰ ਮਾਰੀਆਂ ਗੋਲੀਆਂ

ਝਬਾਲ (ਤਰਨਤਾਰਨ), 20 ਅਪ੍ਰੈਲ (ਸਰਬਜੀਤ ਸਿੰਘ) - ਸਰਹੱਦੀ ਪਿੰਡ ਭੂਸੇ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਨੂੰ ਗੋਲੀਆਂ ਮਾਰਕੇ ਗੰਭੀਰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀ ਹੋਏ ਨਿਰਵੈਰ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਵਾਸੀ ਭੂਸੇ ਥਾਣਾ ਸਰਾਏ ਅਮਾਨਤ ਖ਼ਾਂ ਨੇ ਦੱਸਿਆ ਕਿ ਨਿਰਵੈਰ ਸਿੰਘ ਬੀਤੀ ਦੇਰ ਸ਼ਾਮ ਪਿੰਡ ਭੂਸੇ ਦੇ ਅੱਡੇ ਤੋਂ ਘਰ ਦਾ ਕੁਝ ਸਮਾਨ ਲੈਣ ਲਈ ਗਿਆ ਤਾਂ ਪਿੱਛੋਂ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਹੋਏ ਮਾਮੂਲੀ ਤਕਰਾਰ ਦੌਰਾਨ ਉਕਤ ਨੌਜਵਾਨਾਂ ਨੇ ਨਿਰਵੈਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਨਿਰਵੈਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।ਜ਼ਖ਼ਮੀ ਹਾਲਤ ਵਿਚ ਨਿਰਵੈਰ ਸਿੰਘ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਰਾਏ ਅਮਾਨਤ ਖਾਂ ਤੋਂ ਡੀਐਸਪੀ ਸੁਖਬੀਰ ਸਿੰਘ ਅਤੇ ਐਸਐਚਓ ਬਲਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਘਟਨਾ ਵਾਲੀ ਥਾਂ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ