JALANDHAR WEATHER

ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਬਿੱਲ ਦਾ ਵਿਰੋਧ ਕੀਤੇ ਜਾਣ 'ਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਵਿਰੋਧੀ ਪਾਰਟੀਆਂ ਦੀ ਨਿੰਦਿਆ

ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ) - ਸੰਸਦ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਗਏ ਬਿੱਲ ਦਾ ਕਾਂਗਰਸ ਸਮੇਤ ਦੂਸਰੀਆਂ ਵਿਰੋਧੀ ਪਾਰਟੀਆਂ ਵਲੋਂ ਵਿਰੋਧ ਕੀਤੇ ਜਾਣ ਦੀ ਨਿੰਦਿਆ ਕਰਦੇ ਦਿੱਲੀ ਦੇ ਕੈਬਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਵਿਰੋਧੀ ਧਿਰ ਨੇ ਅਜਿਹਾ ਕਰਕੇ ਔਰਤਾਂ ਦਾ ਅਧਿਕਾਰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਕਾਂਗਰਸ ਵਲੋਂ ਅਜਿਹਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਔਰਤਾਂ ਨੂੰ 33 ਫ਼ੀਸਦ ਰਾਖਵਾਂਕਰਨ ਦਿੱਤੇ ਜਾਣ ਨਾਲ ਔਰਤਾਂ ਦਾ ਸਤਿਕਾਰ ਵਧਣਾ ਸੀ, ਪਰ ਵਿਰੋਧੀ ਧਿਰ ਨੇ ਵਿਰੋਧ ਕਰਕੇ ਔਰਤਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ