JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਨਾਲ ਦੁਵੱਲੀ ਮੁਲਾਕਾਤ

ਨਵੀਂ ਦਿੱਲੀ, 20 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਨੇ ਹੈਦਰਾਬਾਦ ਹਾਊਸ ਵਿਖੇ ਇਕ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਜਹਾਜ਼ ਨਿਰਮਾਣ, ਵਪਾਰ, ਨਿਵੇਸ਼, ਏ.ਆਈ. ਅਤੇ ਸੈਮੀਕੰਡਕਟਰ ਸਮੇਤ ਵੱਖ-ਵੱਖ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਕੀਤੀ। ਮਹੱਤਵਪੂਰਨ ਅਤੇ ਉੱਭਰ ਰਹੀਆਂ ਤਕਨਾਲੋਜੀਆਂ, ਲੋਕਾਂ ਤੋਂ ਲੋਕਾਂ ਦੇ ਸੰਬੰਧਾਂ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ 'ਤੇ ਵੀ ਉਨ੍ਹਾਂ ਚਰਚਾ ਕੀਤੀ।
ਦੱਸ ਦਈਏ ਕਿ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਭਾਰਤ ਦੇ ਤਿੰਨ ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ। ਐਤਵਾਰ ਨੂੰ ਨਵੀਂ ਦਿੱਲੀ ਪਹੁੰਚੇ ਕੋਰੀਆਈ ਮਹਿਮਾਨਾਂ ਦਾ ਅੱਜ ਰਾਸ਼ਟਰਪਤੀ ਭਵਨ ਵਿਖੇ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਸਵਾਗਤ ਸਮਾਰੋਹ ਵਿਚ ਮੌਜੂਦ ਸਨ। ਰਾਸ਼ਟਰਪਤੀ ਲੀ ਜੇ ਮਯੁੰਗ ਅਤੇ ਉਨ੍ਹਾਂ ਦੀ ਪਤਨੀ ਕਿਮ ਹਿਆ ਕਯੁੰਗ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ