ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ, ਐਡਵੋਕੇਟ ਧਾਮੀ ਵਲੋਂ ਉਦਘਾਟਨ
ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਰਾਹੀਂ ਛਪਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪ੍ਰਿੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸਤਨਾਮ ਸਿੰਘ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ ਹੋਰ ਮੌਜੂਦ ਸਨ।
;
;
;
;
;
;
;