ਇੰਗਲੈਂਡ ਵਿਚ ਧੂਮਧਾਮ ਨਾਲ ਮਨਾਇਆ ਗਿਆ ਪੰਜਾਬੀ ਸੱਭਿਆਚਾਰ ਦਿਵਸ
ਲੰਡਨ, 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ ) ਇੰਗਲੈਂਡ ਦੇ ਸਹਿਰ ਵੈਸਟ ਬ੍ਰੋਮਵਿਚ ਵਿਖੇ ਸੈਂਟਰਲ ਲਾਇਬ੍ਰੇਰੀ 'ਚ ਪੰਜਾਬੀ ਸੱਭਿਆਚਾਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਪੰਜਾਬੀ ਭਾਈਚਾਰੇ ਨੇ ਸ਼ਿਰਕਤ ਕਰਕੇ ਸਮਾਗਮ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰੋਫੈਸਰ ਰਛਪਾਲ ਕੌਰ ਸਿੰਘ ਦੀ ਪਹਿਲਕਦਮੀ ਨਾਲ ਕਰਵਾਏ ਗਏ ਇਸ ਸਮਾਗਮ ਨੇ ਵਿਦੇਸ਼ ਵਸਦੇ ਪੰਜਾਬੀਆਂ ਦੀ ਮਾਂ ਬੋਲੀ ਪ੍ਰਤੀ ਦਿਲਚਸਪੀ ਨੂੰ ਦਰਸਾਇਆ, ਜਦਕਿ ਸ਼ਰਨ ਕੌਰ ਢੇਸੀ ਨੇ ਪ੍ਰਬੰਧਾਂ 'ਚ ਅਹਿਮ ਭੂਮਿਕਾ ਨਿਭਾਈ। ਪੂਰਾ ਪ੍ਰੋਗਰਾਮ ਪੰਜਾਬੀ ਭਾਸ਼ਾ ਵਿਚ ਕਰਵਾਇਆ ਗਿਆ, ਜਿਸ ਵਿਚ 3 ਪੀੜ੍ਹੀਆਂ ਨੇ ਇਕੱਠੇ ਹਿੱਸਾ ਲਿਆ। ਕਵਿਤਾਵਾਂ, ਲੋਕ ਗੀਤਾਂ ਤੇ ਇਤਿਹਾਸਕ ਵਿਚਾਰਾਂ ਦੀ ਪੇਸ਼ਕਸ਼ ਨੇ ਦਰਸ਼ਕਾਂ ਨੂੰ ਪ੍ਰੇਰਿਤ ਕੀਤਾ। ਨੌਜਵਾਨਾਂ ਵਲੋਂ ਸਟੇਜ ਸੰਚਾਲਨ ਅਤੇ ਪ੍ਰਬੰਧ ਸੰਭਾਲਣਾ ਵੀ ਖਾਸ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦਾ ਮੁੱਖ ਮੰਤਵ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਨਾਲ ਜੋੜਨਾ ਸੀ। ਹਾਜ਼ਰੀਨ ਵਲੋਂ 100 ਫੀਸਦੀ ਸਕਾਰਾਤਮਕ ਪ੍ਰਤੀਕਿਰਿਆ ਮਿਲੀ ਅਤੇ ਪ੍ਰੋਫੈਸਰ ਰਛਪਾਲ ਕੌਰ ਸਿੰਘ ਨੇ ਕਿਹਾ ਕਿ ਮਾਂ ਬੋਲੀ ਨਾਲ ਜੁੜੇ ਰਹਿਣਾ ਸਾਡੀ ਪਛਾਣ ਲਈ ਬਹੁਤ ਜ਼ਰੂਰੀ ਹੈ। ਪ੍ਰਬੰਧਕਾਂ ਨੇ ਆਸ ਜਤਾਈ ਕਿ ਇਹ ਸਮਾਗਮ ਹੁਣ ਹਰ ਸਾਲ ਨਿਯਮਿਤ ਤੌਰ 'ਤੇ ਕਰਵਾਇਆ ਜਾਵੇਗਾ।
;
;
;
;
;
;
;
;