JALANDHAR WEATHER

ਅਫ਼ਰੀਕਨ ਸਵਾਈਨ ਫੀਵਰ ਪ੍ਰਭਾਵਿਤ ਖ਼ੇਤਰ ਨੂੰ ਰੀਪੋਪੂਲੇਸ਼ਨ ਘੋਸ਼ਿਤ ਕੀਤਾ

ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਅੰਮ੍ਰਿਤਸਰ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ ਵਿਚ ਮਿਤੀ 10 ਸਤੰਬਰ 2025 ਨੂੰ ਅਫ਼ਰੀਕਨ ਸਵਾਈਨ ਫੀਵਰ ਦੇ ਕੇਸ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਇਸ ਖੇਤਰ ਨੂੰ ਬਿਮਾਰੀ ਦਾ ਕੇਂਦਰ (ਐਪੀਸੈਂਟਰ) ਘੋਸ਼ਿਤ ਕਰ ਦਿੱਤਾ ਗਿਆ ਸੀ।

ਇਸ ਦੌਰਾਨ ਪਿੰਡ ਦੇ 0 ਤੋਂ 1 ਕਿਲੋਮੀਟਰ ਦੇ ਘੇਰੇ ਨੂੰ ਇੰਫੈਕਟਿਡ ਏਰੀਆ ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸਰਵੀਲੈਂਸ ਜੋਨ ਘੋਸ਼ਿਤ ਕੀਤਾ ਗਿਆ ਸੀ। ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਇੰਫੈਕਟਿਡ ਜੋਨ ਵਿਚ ਸਫ਼ਾਈ ਅਤੇ ਡਿਸਇਨਫੈਕਸ਼ਨ ਦੀ ਕਾਰਵਾਈ ਕੀਤੀ ਗਈ ਅਤੇ ਦੋ ਵਾਰ ਰਿਪੋਰਟ ਨੈਗੇਟਿਵ ਆਉਣ ਉਪਰੰਤ ਹਾਲਾਤ ਸਧਾਰਨ ਪਾਏ ਗਏ ਹਨ।

ਉਪਰੋਕਤ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੋਹਿਤ ਕੁਮਾਰ ਗੁਪਤਾ, ਪੀ.ਸੀ.ਐਸ. ਵਲੋਂ ਭਾਰਤੀ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪਹਿਲਾਂ ਜਾਰੀ ਕੀਤੇ ਪਾਬੰਦੀ ਸੰਬੰਧੀ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਹੁਣ ਉਕਤ ਖੇਤਰ ਨੂੰ ਰੀਪੋਪੂਲੇਸ਼ਨ ਜ਼ੋਨ ਘੋਸ਼ਿਤ ਕੀਤਾ ਗਿਆ ਹੈ, ਜਿਸ ਨਾਲ ਪਸ਼ੂ ਪਾਲਣ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਣਗੀਆਂ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ