JALANDHAR WEATHER

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫਿਨਲੈਂਡ ਵਿਚ ਭਾਰਤੀ ਰਾਜਦੂਤ ਹੇਮੰਤ ਐੱਚ. ਕੋਟਲਵਾਰ ਵਿਚਾਲੇ ਮੁਲਾਕਾਤ

ਫਿਨਲੈਂਡ , 22 ਅਪ੍ਰੈਲ - ਫਿਨਲੈਂਡ ਵਿਚ ਭਾਰਤੀ ਰਾਜਦੂਤ ਹੇਮੰਤ ਐੱਚ. ਕੋਟਲਵਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਇੱਕ ਅਹਿਮ ਮੁਲਾਕਾਤ ਹੋਈ । ਇਸ ਦੌਰਾਨ ਪੰਜਾਬ ਅਤੇ ਫਿਨਲੈਂਡ ਵਿਚਕਾਰ ਆਪਸੀ ਸਹਿਯੋਗ ਦੇ ਵੱਖ-ਵੱਖ ਖੇਤਰਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ , ਖ਼ਾਸ ਤੌਰ 'ਤੇ ਉਦਯੋਗ, ਆਧੁਨਿਕ ਤਕਨੀਕ ਅਤੇ ਸਿੱਖਿਆ ਦੇ ਖੇਤਰਾਂ ਵਿਚ ਨਵੀਆਂ ਸਾਂਝੇਦਾਰੀਆਂ ਸਥਾਪਤ ਕਰਨ 'ਤੇ ਜ਼ੋਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਆਪਣੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਗਲੋਬਲ ਪੱਧਰ 'ਤੇ ਨਵੇਂ ਮੌਕੇ ਤਲਾਸ਼ਣ ਲਈ ਲਗਾਤਾਰ ਯਤਨਸ਼ੀਲ ਹਾਂ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ