ਮਾਣਹਾਨੀ ਮਾਮਲੇ ਵਿਚ ਮਜੀਠੀਆ ਅਦਾਲਤ ਪੁੱਜੇ
ਅੰਮ੍ਰਿਤਸਰ,23 ਅਪ੍ਰੈਲ (ਜਸਵੰਤ ਸਿੰਘ ਜੱਸ)- ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਪ ਆਗੂ ਤੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਤੇ ਮਾਣਹਾਨੀ ਮਾਮਲੇ ਵਿਚ ਸਥਾਨਕ ਅਦਾਲਤ ਵਿਚ ਪੁੱਜੇ। ਇਸ ਮੌਕੇ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ’ਤੇ ਜੋ ਨਸ਼ਿਆਂ ਸੰਬੰਧੀ ਝੂਠੇ ਇਲਜ਼ਾਮ ਆਪ ਆਗੂਆਂ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਤੇ ਆਸ਼ੀਸ਼ ਕੇਤਾਣ ਵਲੋਂ ਲਗਾਏ ਗਏ ਸਨ।
ਇਸ ਮਾਮਲੇ ਵਿਚ ਕੇਜਰੀਵਾਲ ਤੇ ਕੇਤਾਣ ਪਹਿਲਾਂ ਹੀ ਮੁਆਫ਼ੀ ਮੰਗ ਚੁੱਕੇ ਹਨ ਜਦੋਂ ਕਿ ਸੰਜੇ ਸਿੰਘ ’ਤੇ ਮਾਣਹਾਨੀ ਦਾ ਕੇਸ ਚੱਲ ਰਿਹਾ ਹੈ। ਉਨ੍ਹਾਂ ਪੰਜਾਬ ਵਿਚ ਬਿਜਲੀ ਕੱਟਾਂ ਸੰਬੰਧੀ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਬਿਜਲੀ ਸਰਪਲਸ ਸੀ ਪਰ ਅੱਜ ਆਪ ਪਾਰਟੀ ਦੀ ਸਰਕਾਰ ਸਮੇਂ ਲੰਬੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ ਤੇ ਪਾਵਰਕਾਮ ਵਿਭਾਗ ਨੂੰ ਇਸ ਸੰਬੰਧੀ ਇਸ਼ਤਿਹਾਰ ਜਾਰੀ ਕਰਨੇ ਪੈ ਰਹੇ ਪੈ ਰਹੇ ਹਨ, ਜਿਸ ਤੋਂ ਲੱਗਦਾ ਹੈ ਕਿ ਪੰਜਾਬ ਸਰਕਾਰ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਪ ਆਗੂ ਐਸ਼ ਕਰ ਰਹੇ ਹਨ ਜਦੋਂ ਕਿ ਪੰਜਾਬ ਦੇ ਲੋਕ ਹੀਟ ਵੇਵ ਤੋਂ ਪ੍ਰੇਸ਼ਾਨ ਹਨ।
;
;
;
;
;
;
;
;
;