JALANDHAR WEATHER

ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਬੇਰਹਿਮੀ ਨਾਲ ਕਤਲ

ਕਪੂਰਥਲਾ, 23 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਦੇ ਔਜਲਾ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਰ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਗੈਸ ਏਜੰਸੀ ਦੇ ਬਾਹਰ ਬੈਠੇ ਨੌਜਵਾਨ ਨੂੰ ਦਿਨ-ਦਿਹਾੜੇ ਅਗਵਾ ਕਰ ਲਿਆ | ਅਗਵਾ ਕਰਨ ਤੋਂ ਬਾਅਦ ਉਨ੍ਹਾਂ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਪਿੰਡ ਦਿਆਲਪੁਰ ਦੇ ਨੇੜੇ ਸੁੱਟ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਦੀਪਕ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਵਰਿਆਂਹ ਦੋਨਾਂ ਗੈਸ ਸਿਲੰਡਰ ਸਪਲਾਈ ਕਰਨ ਵਾਲੇ ਇਕ ਠੇਕੇਦਾਰ ਕੋਲ ਕੰਮ ਕਰਦਾ ਸੀ ਅਤੇ ਅੱਜ ਸਵੇਰੇ ਕਰੀਬ 9:30 ਵਜੇ ਜਦੋਂ ਉਹ ਔਜਲਾ ਰੋਡ 'ਤੇ ਸਥਿਤ ਗੈਸ ਏਜੰਸੀ ਦੇ ਗੋਦਾਮ ਦੇ ਬਾਹਰ ਬੈਠਾ ਸੀ ਤਾਂ ਕਾਰ ਸਵਾਰ ਵਿਅਕਤੀ ਆਏ ਅਤੇ ਉਸ ਨੂੰ ਅਗਵਾ ਕਰਕੇ ਲੈ ਗਏ ਅਤੇ ਪਿੰਡ ਦਿਆਲਪੁਰ ਦੇ ਨੇੜੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਇਸ ਮਾਮਲੇ ਸੰਬੰਧੀ ਜਦੋਂ ਸਿਟੀ ਥਾਣਾ ਕਪੂਰਥਲਾ ਦੇ ਐਸ.ਐਚ.ਓ. ਅਮਨਦੀਪ ਨਾਹਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਘਟਨਾ ਵਾਲੀ ਥਾਂ ਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ