ਰਾਘਵ ਚੱਢਾ ਵਲੋਂ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ
ਨਵੀਂ ਦਿੱਲੀ, 24 ਅਪ੍ਰੈਲ - ਸਿਆਸਤ ਵਿਚ ਉਸ ਸਮੇਂ ਵੱਡਾ ਭੂਚਾਲ ਆਇਆ ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੇ ਨਾਲ ਆਪ ਦੇ ਸੰਸਦ ਮੈਂਬਰ ਰਾਜੇਂਦਰ ਗੁਪਤਾ, ਸਵਾਤੀ ਮਾਲੀਵਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਵਿਕਰਮ ਸਾਹਨੀ ਨੇ ਵੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਕ ਦਿੱਤਾ।'ਆਪ' ਦੇ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ, ਰਾਘਵ ਚੱਢਾ ਨੇ ਕਿਹਾ, "ਅਸੀਂ ਫੈਸਲਾ ਕੀਤਾ ਹੈ ਕਿ ਅਸੀਂ, ਰਾਜ ਸਭਾ ਵਿਚ 'ਆਪ' ਨਾਲ ਸੰਬੰਧਿਤ 2/3 ਮੈਂਬਰ, ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਦੇ ਹਾਂ ਅਤੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਾਂ।"
;
;
;
;
;
;
;
;