JALANDHAR WEATHER

ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁੜ ਹੋਵੇਗੀ ਪੇਸ਼ੀ

ਅਜਨਾਲਾ, (ਅੰ‌ਮ੍ਰਿਤਸਰ), 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਡਿਬਰੂਗੜ੍ਹ ਜੇਲ੍ਹ ਤੋਂ ਮੁੜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ I ਇਸ ਤੋਂ ਪਹਿਲਾਂ ਉਸ ਦੀ ਐਨ.ਐਸ.ਏ. ਖਤਮ ਹੋਣ ਤੋਂ ਬਾਅਦ ਪੁਲਿਸ ਵਲੋਂ ਅਜਨਾਲਾ ਥਾਣਾ ਹਮਲੇ ਮਾਮਲੇ ਵਿਚ ਉਨ੍ਹਾਂ ਦੀ ਰਸਮੀ ਤੌਰ ’ਤੇ ਗ੍ਰਿਫਤਾਰੀ ਪਾ ਕੇ 23 ਅਪ੍ਰੈਲ ਨੂੰ ਉਨ੍ਹਾਂ ਨੂੰ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਮਾਨਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਸੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ