JALANDHAR WEATHER

ਪੰਜਾਬ ਤੇ ਚੰਡੀਗੜ੍ਹ ’ਚ ਵਧਿਆ ਗਰਮੀ ਦਾ ਕਹਿਰ

ਚੰਡੀਗੜ੍ਹ, 25 ਅਪ੍ਰੈਲ- ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਤੇਜ਼ ਗਰਮੀ ਦਾ ਸਾਹਮਣਾ ਕਰ ਰਹੇ ਹਨ। ਬਠਿੰਡਾ ਅਤੇ ਫਰੀਦਕੋਟ ਵਿਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ 41.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਦੇ ਮੁਕਾਬਲੇ ਤਾਪਮਾਨ ਵਿਚ 0.5 ਡਿਗਰੀ ਸੈਲਸੀਅਸ ਵਾਧਾ ਹੋਇਆ, ਜੋ ਕਿ ਆਮ ਨਾਲੋਂ ਪੰਜ ਡਿਗਰੀ ਵੱਧ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਕੱਲ੍ਹ 26 ਅਪ੍ਰੈਲ ਤੋਂ 30 ਅਪ੍ਰੈਲ ਤੱਕ ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ