ਹਰਭਜਨ ਸਿੰਘ ਨੂੰ ਮਿਲੀ ਸੀ.ਆਰ.ਪੀ.ਐਫ਼. ਸੁਰੱਖਿਆ
ਜਲੰਧਰ, 26 ਅਪ੍ਰੈਲ- ਕੇਂਦਰ ਸਰਕਾਰ ਵਲੋਂ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਸੀ.ਆਰ.ਪੀ.ਐਫ਼. ਸੁਰੱਖਿਆ ਦੇ ਦਿੱਤੀ ਗਈ ਹੈ। ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇਹ ਸੁਰੱਖਿਆ ਕਰਮੀ ਤਾਇਨਾਤ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਹਨ।
ਪੰਜਾਬ ਸਰਕਾਰ ਨੇ ਨੌਂ ਤੋਂ ਦਸ ਸੁਰੱਖਿਆ ਕਰਮਚਾਰੀ ਅਤੇ ਇਕ ਸਰਕਾਰੀ ਕਾਰ ਵਾਪਸ ਲੈ ਲਈ ਸੀ।
;
;
;
;
;
;
;
;