JALANDHAR WEATHER

ਫਿਰੋਜ਼ਪੁਰ ਫਾਜ਼ਿਲਕਾ ਮੁੱਖ ਮਾਰਗ ਤੇ ਸੜਕ ਹਾਦਸੇ ਵਿਚ ਬਜ਼ੁਰਗ ਦੀ ਹੋਈ ਮੌਤ

ਮਮਦੋਟ 27 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ ਫਾਜ਼ਿਲਕਾ ਮੁੱਖ ਮਾਰਗ ਤੇ ਮਮਦੋਟ ਖਾਈ ਟੀ ਪੁਆਇੰਟ ਤੇ ਭਿਆਨਕ ਸੜਕ ਹਾਦਸੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਬਜ਼ੁਰਗ ਵਿਅਕਤੀ ਮੁੱਖ ਸੜਕ ਤੋਂ ਮਮਦੋਟ ਟੀ ਪੁਆਇੰਟ ਨੂੰ ਮੁੜਨ ਲੱਗਾ ਸੀ ਕਿ ਅਚਾਨਕ ਕਿਸੇ ਅਣਪਛਾਤੇ ਵਾਹਨ (ਕਾਰ) ਦੀ ਲਪੇਟ ਵਿਚ ਆਉਣ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ ਤੇ ਪਹੁੰਚ ਗਈ, ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀ ਦੀ ਪਹਿਚਾਣ ਮੁਢਲੇ ਤੌਰ ਤੇ ਜੀਤਾ ਸਿੰਘ ਸੋਢੀ ਵਾਲਾ ਵਜੋ ਦੱਸੀ ਗਈ ਹੈ। ਸੜਕ ਸੁਰੱਖਿਆ ਫੋਰਸ ਦੀਆਂ ਟੀਮ ਦੁਆਰਾ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ