ਕੇਜਰੀਵਾਲ ਤੋਂ ਬਾਅਦ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ
ਨਵੀਂ ਦਿੱਲੀ, 28 ਅਪ੍ਰੈਲ- ਅਰਵਿੰਦ ਕੇਜਰੀਵਾਲ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਵੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਚੱਲ ਰਹੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਮਨੀਸ਼ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਇਕ ਪੱਤਰ ਲਿਖਿਆ ਹੈ। ਕੇਜਰੀਵਾਲ ਵਾਂਗ ਮਨੀਸ਼ ਸਿਸੋਦੀਆ ਨੇ ਐਲਾਨ ਕੀਤਾ ਹੈ ਕਿ ਉਹ ਜਾਂ ਉਨ੍ਹਾਂ ਦੇ ਵਕੀਲ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿਚ ਪੇਸ਼ ਨਹੀਂ ਹੋਣਗੇ। ਮਨੀਸ਼ ਸਿਸੋਦੀਆ ਨੇ ਪੱਤਰ ਵਿਚ ਲਿਖਿਆ ਕਿ ਮੇਰੀ ਤਰਫ਼ੋਂ ਕੋਈ ਵਕੀਲ ਵੀ ਪੇਸ਼ ਨਹੀਂ ਹੋਵੇਗਾ। ਮੈਨੂੰ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ। ਸੱਤਿਆਗ੍ਰਹਿ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ।
;
;
;
;
;
;
;
;