JALANDHAR WEATHER

ਬਿਜਲੀ ਕੱਟਾਂ ਦੇ ਵਿਰੋਧ ’ਚ ਵਿਰੋਧ ਪ੍ਰਦਰਸ਼ਨ ਕਰੇਗਾ ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 28 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਸ ਦੀ ਡੂੰਘੀ ਨੀਂਦ ਵਿਚੋਂ ਜਗਾਉਣ ਲਈ, ਸ਼੍ਰੋਮਣੀ ਅਕਾਲੀ ਦਲ ਕੱਲ੍ਹ 30 ਅਪ੍ਰੈਲ ਨੂੰ ਲੰਬੇ ਅਤੇ ਰੋਜ਼ਾਨਾ ਬਿਜਲੀ ਕੱਟਾਂ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕਰੇਗਾ।

ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੇਜ਼ੀ ਨਾਲ ਵਿਗੜਦੀ ਬਿਜਲੀ ਸਥਿਤੀ ਦੇ ਮੱਦੇਨਜ਼ਰ ਲਿਆ ਹੈ।

ਹਰ ਵਿਧਾਨ ਸਭਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਵਰਕਰ ਸਥਾਨਕ ਐਸ.ਡੀ.ਐਮ./ਡੀ.ਸੀ. ਅਤੇ ਪਾਵਰਕਾਮ ਦਫ਼ਤਰਾਂ ਵਿਚ ਵਿਰੋਧ ਪ੍ਰਦਰਸ਼ਨ ਕਰਨਗੇ ਤੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਨਗੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ