ਰਵਨੀਤ ਬਿੱਟੂ ਦੇ ਆਉਣ ਤੋਂ ਪਹਿਲਾਂ ਪੁਲਿਸ ਵਲੋਂ ਸਖਤ ਪ੍ਰਬੰਧ
ਰਾਜਪੁਰਾ (ਪਟਿਆਲਾ), 29 ਅਪ੍ਰੈਲ (ਰਣਜੀਤ ਸਿੰਘ) - ਬੀਤੇ ਕੱਲ੍ਹ ਰਾਜਪੁਰਾ ਸ਼ੰਭੂ ਰੇਲਵੇ ਲਾਈਨ 'ਤੇ ਜ਼ਬਰਦਸਤ ਧਮਾਕਾ ਹੋ ਗਿਆ ਸੀ। ਇਸ ਧਮਾਕੇ ਦੀ ਗੂੰਜ ਸਾਰੇ ਦੇਸ਼ ਵਿਚ ਪੈ ਗਈ ਹੈ। ਇਸ ਥਾਂ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚ ਰਹੇ ਹਨ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਡੌਗ ਸਕੁਆਇਡ ਬੁਲਾਇਆ ਗਿਆ ਹੈ ਅਤੇ ਪੁਲਿਸ ਵਲੋਂ ਬਹੁਤ ਹੀ ਬਰੀਕੀ ਨਾਲ ਇਸ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;