ਸ੍ਰੀ ਦਰਬਾਰ ਸਾਹਿਬ ਦੇ ਨਵ ਨਿਯੁਕਤ ਮੁੱਖ ਮੈਨੇਜਰ ਵਜੋਂ ਮੇਜਰ ਸਿੰਘ ਨੇ ਸੇਵਾ ਸੰਭਾਲੀ
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਦੇ ਨਵ ਨਿਯੁਕਤ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਅੱਜ ਆਪਣੇ ਅਹੁਦੇ ਦੀ ਸੇਵਾ ਸੰਭਾਲੀ ਗਈ। ਇਸ ਮੌਕੇ ਤਤਕਾਲੀ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਿਹੜੇ ਕਿ ਪਦਉੱਨਤ ਹੋ ਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨਿਯੁਕਤ ਹੋਏ ਹਨ, ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ, ਨਰਿੰਦਰ ਸਿੰਘ ਮਥਰੇਵਾਲ, ਸਤਿੰਦਰ ਪਾਲ ਸਿੰਘ, ਸਤਨਾਮ ਸਿੰਘ, ਵਧੀਕ ਮੈਨੇਜਰ ਇੱਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਗੁਰਪ੍ਰੀਤ ਸਿੰਘ ਮੈਨੇਜਰ ਸਰਾਵਾਂ, ਜਰਮਨਜੀਤ ਸਿੰਘ ਸੁਲਤਾਨਵਿੰਡ, ਅਜੇ ਸਿੰਘ ਤੇ ਯੁਵਰਾਜ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਨਵ ਨਿਯੁਕਤ ਮੁੱਖ ਮੈਨੇਜਰ ਮੇਜਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
;
;
;
;
;
;
;
;
;