JALANDHAR WEATHER

ਪੁਲਿਸ ਦੀ ਮੌਜੂਦਗੀ ਵਿਚ ਹੋਈ ਗੋਲੀਬਾਰੀ, ਇਕ ਦੀ ਮੌਤ

ਸੰਗਤ ਮੰਡੀ (ਬਠਿੰਡਾ), 29 ਅਪ੍ਰੈਲ (ਅੰਮ੍ਰਿਤਪਾਲ ਸ਼ਰਮਾ) - ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਪੁਲਿਸ ਦੀ ਮੌਜੂਦਗੀ ਚ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਸੈਣੇਵਾਲਾ ਵਾਸੀ ਨਿਰਮਲ ਸਿੰਘ ਉਰਫ਼ ਟੀਟੂ ਦਾ ਜ਼ਮੀਨੀ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਅੱਜ ਸਵੇਰੇ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੀ ਪੁਲਿਸ ਪਾਰਟੀ ਸਮੇਤ ਕੁੱਝ ਸਿਵਲ ਵਰਦੀ ਚ ਵਿਅਕਤੀ ਟੀਟੂ ਦੇ ਘਰ ਆਏ, ਜਿੱਥੇ ਨਿਰਮਲ ਸਿੰਘ ਆਪਣੇ ਖੇਤ ਵਿੱਚ ਟਰੈਕਟਰ ਤੇ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਆਪਸੀ ਤਕਰਾਰ ਦੌਰਾਨ ਚੱਲੀ ਗੋਲੀ ਨਿਰਮਲ ਸਿੰਘ ਦੇ ਢਿੱਡ ਵਿਚ ਵੱਜ ਗਈ,ਜਿਸ ਨਾਲ ਉਹ ਥਾਂ ਤੇ ਹੀ ਢੇਰ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਪ੍ਰੰਤੂ ਉਸਦੀ ਮੌਤ ਦੀ ਪੁਸ਼ਟੀ ਅਜੇ ਤੱਕ ਅਧਿਕਾਰਤ ਤੌਰ ਤੇ ਨਹੀਂ ਹੋਈ ਹੈ। ਇਸ ਬਾਰੇ ਡੀ.ਐਸ.ਪੀ. ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਕੀਤੀ ਛਾਪੇਮਾਰੀ ਦੌਰਾਨ ਚੱਲੀ ਗੋਲੀ ਨਾਲ ਨਿਰਮਲ ਸਿੰਘ ਟੀਟੂ ਦੇ ਗੰਭੀਰ ਜ਼ਖ਼ਮੀ ਹੋਣ ਦਾ ਉਨ੍ਹਾਂ ਨੂੰ ਪਤਾ ਲੱਗਾ ਹੈ, ਜੋ ਨਿੱਜੀ ਹਸਪਤਾਲ ਵਿਚ ਦਾਖ਼ਲ ਹੈ। ਪੂਰੇ ਮਾਮਲੇ ਦਾ ਉਹ ਮੌਕੇ 'ਤੇ ਪਹੁੰਚ ਕੇ ਪਤਾ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ