ਸਿੱਖ ਜਥੇਬੰਦੀਆਂ ਨੇ ਮਾਰਚ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਕੀਤੀ ਅਰਦਾਸ
ਅੰਮ੍ਰਿਤਸਰ 29 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਪੰਥਕ ਕਮੇਟੀ ਦੁਆਰਾ ਜਾਰੀ ਕੀਤੇ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਚਾਰ ਸਿੱਖ ਜਥੇਬੰਦੀਆਂ ਦਲ ਖ਼ਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜਥਾ ਅਤੇ ਜਥੇਦਾਰ ਹਵਾਰਾ ਕਮੇਟੀ ਵਲੋਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਮਾਰਚ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਜਥੇਬੰਦੀਆਂ ਦੇ ਕਾਰਕੁਨਾਂ ਨੇ ਖ਼ਾਲਿਸਤਾਨ ਲਿਖੇ ਕੇਸਰੀ ਝੰਡੇ ਅਤੇ ਖ਼ਾਲਿਸਤਾਨ ਦੀ ਮੰਗ ਬੈਨਰ ਹੱਥਾਂ ਵਿਚ ਫੜੇ ਹੋਏ ਸਨ।
;
;
;
;
;
;
;
;