JALANDHAR WEATHER

18 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਗਰਾਉਂ (ਲੁਧਿਆਣਾ), 29 ਅਪ੍ਰੈਲ (ਕੁਲਦੀਪ ਸਿੰਘ ਲੋਹਟ) - ਸਥਾਨਕ ਕਰਨੈਲ ਗੇਟ ਤੋਂ ਇਕ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ 18 ਸਾਲਾ ਨੌਜਵਾਨ ਨੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਤੇ ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਵੀ ਗਮਗੀਨ ਮਾਹੌਲ ਬਣਿਆ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਜਗਰਾਉਂ ਦੇ ਗਲੀ ਨੰਬਰ ਇਕ, ਕਰਨੈਲ ਗੇਟ ਵਿਚ ਤੜਕੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ 18 ਸਾਲਾ ਗੁਰਵਿੰਦਰ ਸਿੰਘ ਦੀ ਲਾਸ਼ ਘਰ ਦੇ ਕਮਰੇ ਵਿਚ ਪੱਖੇ ਨਾਲ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੇ ਇਹ ਮੰਜ਼ਰ ਦੇਖਦੇ ਹੀ ਰੋਣ-ਪਿੱਟਣ ਸ਼ੁਰੂ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਤਿੰਨ ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ ਅਤੇ ਉਸ ਦੀ ਇਕ ਛੋਟੀ ਭੈਣ ਵੀ ਹੈ। ਰਾਤ ਕਰੀਬ 2 ਵਜੇ ਤੱਕ ਉਹ ਆਪਣੇ ਭੈਣ-ਭਰਾਵਾਂ ਅਤੇ ਘਰ ਆਏ ਇਕ ਦੋਸਤ ਨਾਲ ਆਮ ਤਰ੍ਹਾਂ ਗੱਲਬਾਤ ਕਰਦਾ ਰਿਹਾ। ਪਰ ਜਦੋਂ ਸਾਰੇ ਪਰਿਵਾਰਕ ਮੈਂਬਰ ਸੌਂ ਗਏ ਤਾਂ ਉਸ ਨੇ ਦੂਜੇ ਕਮਰੇ ਵਿਚ ਜਾ ਕੇ ਚੁੰਨੀ ਨਾਲ ਫਾਹਾ ਲੈ ਲਿਆ।
ਮ੍ਰਿਤਕ ਦੀ ਮਾਤਾ ਨਿਰਮਲਜੀਤ ਕੌਰ, ਜੋ ਪਿਛਲੇ ਕਈ ਸਾਲਾਂ ਤੋਂ ਆਪਣੇ ਪਤੀ ਤੋਂ ਵੱਖ ਖੰਨਾ ਵਿਚ ਰਹਿ ਰਹੀ ਹੈ, ਨੇ ਦੱਸਿਆ ਕਿ ਗੁਰਵਿੰਦਰ ਪਿਛਲੇ ਕੁਝ ਸਮੇਂ ਤੋਂ ਡਿਪਰੈਸ਼ਨ ਦਾ ਸ਼ਿਕਾਰ ਸੀ। ਉਸਦੇ ਪਿਤਾ ਜਸਵਿੰਦਰ ਸਿੰਘ ਲੰਬੇ ਸਮੇਂ ਤੋਂ ਜੇਲ੍ਹ ਵਿਚ ਹਨ, ਜਿਸ ਕਾਰਨ ਉਹ ਅਕਸਰ ਚਿੰਤਤ ਅਤੇ ਉਦਾਸ ਰਹਿੰਦਾ ਸੀ। ਗੁਰਵਿੰਦਰ ਪਹਿਲਾਂ ਪੀਜ਼ਾ ਡਿਲੀਵਰੀ ਦਾ ਕੰਮ ਕਰਦਾ ਸੀ ਅਤੇ ਹਾਲ ਹੀ ਵਿਚ ਕਿਸੇ ਦੁਕਾਨ 'ਤੇ ਹੋਰ ਨੌਕਰੀ ਸ਼ੁਰੂ ਕੀਤੀ ਸੀ।
ਥਾਣਾ ਸਿਟੀ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ