JALANDHAR WEATHER

ਮੈਂ ਰਾਸ਼ਟਰਪਤੀ ਜੀ ਕੋਲ ਮਜ਼ਬੂਤੀ ਨਾਲ ਰੱਖਾਂਗਾ ਆਪਣਾ ਪੱਖ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 30 ਅਪ੍ਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦਿੱਤੇ ਗਏ ਮਿਲਣ ਦੇ ਸਮੇਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ।

ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ (MLAs) ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ। ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵਲੋਂ ਪੰਜਾਬ ਦੀ ਆਵਾਜ਼ ਅਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਣਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ।

ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਨਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ