JALANDHAR WEATHER

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ - ਪਾਕਿਸਤਾਨ-ਅਧਾਰਿਤ ਹੈਂਡਲਰਾਂ ਲਈ ਸੀਸੀਟੀਵੀ ਕੈਮਰਿਆਂ ਰਾਹੀਂ ਲਾਈਵ ਫੁਟੇਜ ਭੇਜਣ ਵਾਲਾ ਕਾਬੂ

ਜਲੰਧਰ, 30 ਅਪ੍ਰੈਲ - ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਪਾਕਿਸਤਾਨੀ ਹੈਂਡਲਰਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਕੈਮਰਿਆਂ ਰਾਹੀ ਲਾਈਵ ਫੁਟੇਜ ਭੇਜ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ, ਆਪਣੇ ਸਾਥੀਆਂ ਨਾਲ ਮਿਲ ਕੇ, ਫ਼ੌਜ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਥਾਵਾਂ 'ਤੇ ਇਹ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਿਹਾ ਸੀ ਅਤੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਿਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜ ਰਿਹਾ ਸੀ। ਇਸ ਮਾਮਲੇ ਵਿਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਜਾਸੂਸੀ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਰਾਜ ਭਰ ਵਿਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ