JALANDHAR WEATHER

ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 1 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅੱਜ ਪਾਰਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉਤਸਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਇਮਾਨ ਸਿੰਘ ਮਾਨ, ਉਪਕਾਰ ਸਿੰਘ ਸੰਧੂ, ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਹਰਪਾਲ ਸਿੰਘ ਬਲੇਰ, ਅਮਰੀਕ ਸਿੰਘ ਨੰਗਲ, ਬਲਵਿੰਦਰ ਸਿੰਘ ਕਾਲਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ