JALANDHAR WEATHER

ਅਕਾਲੀ ਦਲ ਆਪ ਦੀ ਧੱਕੇਸ਼ਾਹੀ ਦਾ ਜਵਾਬ ਨਗਰ ਕੌਂਸਲ ਚੋਣਾਂ ਜਿੱਤ ਕੇ ਦੇਵੇਗਾ- ਵਿਨਰਜੀਤ ਸਿੰਘ ਗੋਲਡੀ

ਲੌਂਗੋਵਾਲ 1 ਮਈ (ਵਿਨੋਦ ਸ਼ਰਮਾ, ਖੰਨਾ) - ਅਗਾਮੀ ਨਗਰ ਕੌਂਸਲ ਚੋਣਾਂ ਨੂੰ ਲੈਕੇ ਵੱਖ ਵੱਖ ਰਾਜਨੀਤਕ ਪਾਰਟੀਆਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆ ਗਈਆਂ ਹਨ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਸੀਨੀਅਰ ਵਰਕਰਾਂ ਵਲੋਂ ਮੀਟਿੰਗ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਭਾਵੇਂ ਸੱਤਾ ਧਿਰ ਵਲੋਂ ਵਾਰਡ ਬੰਦੀ ਤੋਂ ਲੈਕੇ ਵੋਟਰ ਸੂਚੀਆਂ ਬਣਾਉਣ ਤੱਕ ਹਰ ਥਾਂ ਧੱਕੇਸ਼ਾਹੀ ਕੀਤੀ ਗਈ ਹੈ।

ਆਪ ਨੇ ਆਪਣੇ ਚਹੇਤੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦਾ ਹੀਲਾ ਹਰਬਾ ਵਰਤਿਆ ਹੈ ਪ੍ਰੰਤੂ ਫਿਰ ਵੀ ਪੰਜਾਬੀਆਂ ਦੀ ਜੁਝਾਰੂ ਪਾਰਟੀ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ਵਲੋਂ ਕੀਤੀ ਧੱਕੇਸ਼ਾਹੀ ਅੱਗੇ ਝੁਕਣ ਵਾਲਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਦੇ ਸਾਰੇ 15 ਦੇ 15 ਵਾਰਡਾਂ ਵਿਚ ਨਾ ਸਿਰਫ ਆਪਣੇ ਉਮੀਦਵਾਰ ਖੜ੍ਹੇ ਕਰੇਗਾ ਸਗੋ ਸ਼ਾਨਦਾਰ ਜਿੱਤ ਵੀ ਪ੍ਰਾਪਤ ਕਰੇਗਾ।

ਉਹਨਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਆਪ ਦੀ ਧੱਕੇਸ਼ਾਹੀ ਦਾ ਜਵਾਬ ਨਗਰ ਕੌਂਸਲ ਚੋਣਾਂ ਜਿੱਤ ਕੇ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਵਲੋਂ ਜਿੱਤਣ ਦੇ ਸਮਰੱਥ ਟਕਸਾਲੀ ਆਗੂਆਂ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ ਅਤੇ ਇਹਨਾਂ ਚੋਣਾਂ ਵਿੱਚ ਆਪ ਨੂੰ ਨਿਸ਼ਚਿਤ ਹੀ ਮੂੰਹ ਦੀ ਖਾਣੀ ਪਵੇਗੀ। ਇਸ ਮੌਕੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਸਾ. ਮੀਤ ਪ੍ਰਧਾਨ ਨਰਿੰਦਰ ਨੰਦੂ, ਕਮਲ ਬਰਾੜ, ਬਾਬਾ ਕੁਲਵੰਤ ਸਿੰਘ ਕਾਂਤੀ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਸਾ. ਮੀਤ ਪ੍ਰਧਾਨ ਰਣਜੀਤ ਸਿੰਘ ਕੂਕਾ, ਕੁਲਦੀਪ ਸਿੰਘ ਦੂਲੋ, ਜਸਵਿੰਦਰ ਸਿੰਘ ਸੋਸਾਇਟੀ ਆਗੂ, ਬਿੰਦਰ ਸਿੰਘ ਵਡਿਆਣੀ, ਜਗਤਾਰ ਸਿੰਘ ਰੰਧਾਵਾ, ਹਰਬੰਸ ਸਿੰਘ ਮੌੜ, ਪਿਆਰਾ ਸਿੰਘ ਭੁੱਲਰ, ਜਗਸੀਰ ਸਿੰਘ ਗਾਂਧੀ, ਕਰਮ ਸਿੰਘ ਘੁੱਕ, ਹਾਕਮ ਸਿੰਘ ਨਿਧਾਨੂ ਕਾ, ਜਥੇ. ਬਲਦੇਵ ਸਿੰਘ ਰੱਤੋ ਕੇ ਪ੍ਰਧਾਨ ਰਾਮਗੜ੍ਹੀਆ ਸਭਾ, ਯੂਥ ਆਗੂ ਗਗਨ ਸਤੀਪੁਰਾ, ਬੂਟਾ ਸਿੰਘ ਨੰਬਰਦਾਰ ਅਤੇ ਬਲਵੀਰ ਸਿੰਘ ਰੰਧਾਵਾ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ