JALANDHAR WEATHER

ਸੁਖਬੀਰ ਸਿੰਘ ਬਾਦਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਸ੍ਰੀ ਮੁਕਤਸਰ ਸਾਹਿਬ 4 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪੇਜ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ 'ਖਿਦਰਾਣੇ ਦੀ ਢਾਬ' ਸ੍ਰੀ ਮੁਕਤਸਰ ਸਾਹਿਬ ਦੀ ਮੁਕੱਦਸ ਧਰਤੀ ਤੇ ਸ਼ਹੀਦੀਆਂ ਪਾਉਣ ਵਾਲੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿਨ ਕੋਟ ਪ੍ਰਣਾਮ ਕਰਦੇ ਹਨ।

ਧਰਮ ਹਿਤ ਹੋਈ ਇਸ ਜੰਗ ਵਿੱਚ ਸ਼ਹੀਦ ਹੋਣ ਵਾਲੇ ਸਿੰਘਾਂ ਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਭ ਤੋਂ ਵੱਡੀ ਬਖਸ਼ਿਸ਼ ਦੇ ਰੂਪ ਵਿੱਚ ਉਹਨਾਂ ਨੂੰ 'ਚਾਲੀ ਮੁਕਤੇ' ਦਾ ਖਿਤਾਬ ਬਖਸ਼ਿਆ, ਜੋ ਕਿ ਉਨ੍ਹਾਂ ਦੀ ਆਤਮਿਕ ਮੁਕਤੀ ਅਤੇ ਗੁਰੂ ਪ੍ਰਤੀ ਅਡਿੱਗ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਸਿੱਖ ਕੌਮ ਨੂੰ ਸਦਾ ਹੀ ਪ੍ਰੇਰਿਤ ਕਰਦੀ ਰਹੇਗੀ।

ਇਸ ਦੌਰਾਨ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਹਾਨ ਸਿੱਖ ਸੂਰਬੀਰ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਮੌਕੇ ਸ਼ਹੀਦ ਸਿੰਘਾਂ ਨੂੰ ਤਹਿ ਦਿਲੋਂ ਸਤਿਕਾਰ ਭੇਟ ਕਰਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਖਿਦਰਾਣੇ ਦੀ ਢਾਬ ਵਿਖੇ ਜੰਗ ਦੇ ਮੈਦਾਨ ਵਿੱਚ ਇਤਿਹਾਸ ਸਿਰਜਣ ਵਾਲੇ ਨਿਧੱੜਕ ਸਿੰਘ 40 ਮੁਕਤਿਆਂ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ