JALANDHAR WEATHER

ਦਿੱਲੀ ਹਾਈ ਕੋਰਟ ਵਲੋਂ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ 'ਤੇ ਐਨਆਈਏ ਨੂੰ ਨੋਟਿਸ

ਨਵੀਂ ਦਿੱਲੀ, 4 ਮਈ - ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ 'ਤੇ ਐਨਆਈਏ ਨੂੰ ਨੋਟਿਸ ਜਾਰੀ ਕੀਤਾ ਹੈ ਜਿਸ ਵਿਚ ਉਨ੍ਹਾਂ ਨੂੰ ਆਪਣੇ ਪਿਤਾ ਨਾਲ ਰਹਿਣ ਲਈ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ, ਜੋ ਸ੍ਰੀਨਗਰ ਦੇ ਹਸਪਤਾਲ ਵਿਚ ਦਾਖ਼ਲ ਸਨ। ਹੁਣ ਉਨ੍ਹਾਂ ਦੇ ਪਿਤਾ ਨੂੰ ਏਮਜ਼ ਦਿੱਲੀ ਲਿਜਾਇਆ ਗਿਆ ਹੈ। ਅਬਦੁਲ ਰਾਸ਼ਿਦ ਸ਼ੇਖ ਏਮਜ਼ ਵਿਚ ਆਪਣੇ ਪਿਤਾ ਨਾਲ ਰਹਿਣ ਦੀ ਆਗਿਆ ਮੰਗੀ ਹੈ।
ਹਾਈ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਦਾ ਪਤਾ ਵੀ ਦੇਣ ਲਈ ਕਿਹਾ ਹੈ ਜਿਥੇ ਅੰਤਰਿਮ ਜ਼ਮਾਨਤ ਦੀ ਮਿਆਦ ਦੌਰਾਨ ਅਬਦੁਲ ਰਾਸ਼ਿਦ ਸ਼ੇਖ ਰਹਿਣਗੇ। ਉਨ੍ਹਾਂ ਨੂੰ 28 ਅਪ੍ਰੈਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ