JALANDHAR WEATHER

ਹਰਿਆਣਾ ਸਿਵਲ ਸਕੱਤਰੇਤ ਦੀ 8ਵੀਂ ਮੰਜ਼ਿਲ ਤੋਂ ਕਰਮਚਾਰੀ ਨੇ ਮਾਰੀ ਛਾਲ

ਚੰਡੀਗੜ੍ਹ, 4 ਮਈ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-1 ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿਚ ਸੋਮਵਾਰ ਨੂੰ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਵਲੋਂ ਅੱਠਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਬਲਵੰਤ ਸਿੰਘ ਵਜੋਂ ਹੋਈ ਹੈ, ਜੋ ਕਿ ਬਿਜਲੀ ਨਿਗਮ ਦਾ ਕਰਮਚਾਰੀ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਸੋਮਵਾਰ ਨੂੰ ਦਫ਼ਤਰੀ ਕੰਮ ਦੇ ਸਬੰਧ ਵਿਚ ਸਕੱਤਰੇਤ ਦੀ ਪੰਜਵੀਂ ਮੰਜ਼ਿਲ ’ਤੇ ਇਕ ਮੀਟਿੰਗ ਲਈ ਆਇਆ ਹੋਇਆ ਸੀ। ਇਸ ਦੌਰਾਨ ਉਹ ਅਚਾਨਕ ਅੱਠਵੀਂ ਮੰਜ਼ਿਲ ’ਤੇ ਪਹੁੰਚ ਗਿਆ ਅਤੇ ਉੱਥੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਘਟਨਾ ਤੋਂ ਬਾਅਦ ਸਕੱਤਰੇਤ ਕੰਪਲੈਕਸ ਵਿਚ ਹੜਕੰਪ ਮਚ ਗਿਆ ਅਤੇ ਤੁਰੰਤ ਸੁਰੱਖਿਆ ਕਰਮਚਾਰੀਆਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇ ਸਰੀਰ ਨੂੰ ਕਬਜ਼ੇ ਵਿਚ ਲੈ ਕੇ ਸੈਕਟਰ-16 ਸਥਿਤ ਸਟੇਟ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਸਾਲ ਹਰਿਆਣਾ ਸਿਵਲ ਸਕੱਤਰੇਤ ਵਿਚ ਖੁਦਕੁਸ਼ੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿਚ ਆਈਏਐਸ ਅਧਿਕਾਰੀ ਹਿਤੇਸ਼ ਕੁਮਾਰ ਮੀਨਾ ਦੇ ਨਿੱਜੀ ਸਕੱਤਰ ਗਣੇਸ਼ ਦਾਸ ਅਰੋੜਾ ਵਲੋਂ ਵੀ ਇਸੇ ਤਰ੍ਹਾਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਗਈ ਸੀ। ਪੁਲਿਸ ਵਲੋਂ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ