ਪੱਛਮੀ ਬੰਗਾਲ ਤੋਂ ਸ਼ੁਰੂ ਹੋਈ ਬਦਲਾਅ ਦੀ ਲਹਿਰ ਹੁਣ ਪੰਜਾਬ ਤੱਕ ਪਹੁੰਚੇਗੀ - ਅਸ਼ਵਨੀ ਸ਼ਰਮਾ
ਪਠਾਨਕੋਟ, 4 ਮਈ (ਸੰਧੂ ) - ਭਾਰਤੀ ਜਨਤਾ ਪਾਰਟੀ ਨੂੰ ਤਿੰਨ ਰਾਜਾਂ ਵਿਚ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਅੱਜ ਪਠਾਨਕੋਟ ਸ਼ਹਿਰ ਵਿਚ ਜ਼ੋਰਦਾਰ ਜਸ਼ਨ ਮਨਾਇਆ ਗਿਆ। ਭਾਜਪਾ ਪੰਜਾਬ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਨੇ ਵਾਲਮੀਕੀ ਚੌਕ ‘ਚ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਆਤਿਸ਼ਬਾਜ਼ੀ ਕਰਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਕਾਰਕੁਨ ਅਤੇ ਸਥਾਨਕ ਨੇਤਾ ਮੌਜੂਦ ਰਹੇ। ਇਸ ਮੌਕੇ ‘ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੱਛਮੀ ਬੰਗਾਲ ਤੋਂ ਸ਼ੁਰੂ ਹੋਈ ਬਦਲਾਅ ਦੀ ਲਹਿਰ ਹੁਣ ਪੰਜਾਬ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਬੰਗਾਲ ਅਤੇ ਅਸਾਮ ਦੀ ਜਨਤਾ ਨੇ ਭਾਜਪਾ ਨੂੰ ਭਾਰੀ ਬਹੁਮਤ ਦੇ ਕੇ ਪਾਰਟੀ 'ਤੇ ਆਪਣਾ ਭਰੋਸਾ ਜਤਾਇਆ ਹੈ, ਜਿਸ ਲਈ ਭਾਜਪਾ ਉਨ੍ਹਾਂ ਦੀ ਧੰਨਵਾਦੀ ਹੈ।
;
;
;
;
;
;
;
;