ਮਲੇਰਕੋਟਲਾ ਪੁਲਿਸ ਵਲੋਂ ਅੰਨ੍ਹੇ ਕਤਲ ਦਾ ਮਾਮਲਾ ਸੁਲਝਾ ਕੇ ਕੀਤੇ 2 ਦੋਸ਼ੀ ਗ੍ਰਿਫ਼ਤਾਰ
ਮਲੇਰਕੋਟਲਾ, 4 ਮਈ (ਮੁਹੰਮਦ ਹਨੀਫ਼ ਥਿੰਦ) - ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਵਿਚ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ। ਉਨ੍ਹਾਂ ਦੱਸਿਆ ਕਿ ਦੀਪਿੰਦਰਪਾਲ ਸਿੰਘ ਉਪ ਕਪਤਾਨ ਇਨਵੈਸਟੀਗੇਸ਼ਨ ਅਤੇ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਹਿਮਦਗੜ੍ਹ ਦੀ ਸੁਖਦੇਵ ਸਿੰਘ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਵਲੋਂ ਪਿੰਡ ਸਰੋਦ ਵਾਸੀ ਸੁਰਜੀਤ ਸਿੰਘ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
;
;
;
;
;
;
;