40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਸੰਗਤਾਂ ਦੀ ਆਮਦ ਜਾਰੀ
ਸ੍ਰੀ ਮੁਕਤਸਰ ਸਾਹਿਬ , 4 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਰਾਤ ਤੱਕ ਆਮਦ ਜਾਰੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ , ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਨਤਮਸਤਕ ਹੋ ਰਹੀਆਂ ਹਨ। ਸਾਰੇ ਧਾਰਮਿਕ ਅਸਥਾਨਾਂ ਨੂੰ ਸੁੰਦਰ ਬਿਜਲਈ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਾਲ ਕੀਤਾ ਜਾ ਰਿਹਾ ਹੈ।
;
;
;
;
;
;
;