JALANDHAR WEATHER

ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਨਡਾਲਾ, (ਕਪੂਰਥਲਾ), 5 ਮਈ (ਰਘਬਿੰਦਰ ਸਿੰਘ )- ਥਾਣਾ ਢਿਲਵਾਂ ਦੇ ਪਿੰਡ ਚਕੋਕੀ ਵਿਖੇ ਦੇਰ ਰਾਤ ਨਸ਼ੇ ਦੀ ਵੱਧ ਮਾਤਰਾ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਸ਼ਮਸ਼ੇਰ ਸਿੰਘ ਪੁੱਤਰ ਜਗੀਰ ਸਿੰਘ ਦੇ ਭਰਾ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਰਾ ਦੇ ਦੋ ਸਾਥੀ ਉਸ ਨੂੰ ਨਸ਼ੇ ਦੀ ਬੇਸੁੱਧ ਹਾਲਤ ਵਿਚ ਘਰ ਛੱਡ ਕੇ ਗਏ ਸਨ। ਇਸ ਦੌਰਾਨ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਢਿਲਵਾਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਉਸ ਦੀ ਮ੍ਰਿਤਕ ਦੇਹ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ