JALANDHAR WEATHER

ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਹੋਈ ਮੌਤ

ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਅੱਜ ਰਾਤ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਇਕ ਕੈਦੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ | ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਹੈ | ਮ੍ਰਿਤਕ ਹਵਾਲਾਤੀ ਦੀ ਪਹਿਚਾਣ ਜਗਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੇਂਦਰੀ ਜੇਲ੍ਹ ਵਜੋਂ ਹੋਈ | ਜਿਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ