ਗੁਰਮੀਤ ਸਿੰਘ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ.ਐੱਸ.ਪੀ.
ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਗਗਨ ਅਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸ. ਗੁਰਮੀਤ ਸਿੰਘ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਪੁਲਿਸ ਮੁਖੀ ਹੋਣਗੇ। ਜ਼ਿਕਰਯੋਗ ਹੈ ਕਿ ਗਗਨ ਅਜੀਤ ਸਿੰਘ ਨੂੰ ਗੁਰਮੀਤ ਸਿੰਘ ਦੀ ਥਾਂ ’ਤੇ ਫ਼ਾਜ਼ਿਲਕਾ ਦਾ ਜ਼ਿਲ੍ਹਾ ਪੁਲਿਸ ਮੁਖੀ ਲਗਾਇਆ ਗਿਆ ਹੈ।
ਇਸ ਤਰ੍ਹਾਂ ਹੀ ਅਜੇ ਗਾਂਧੀ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਪ੍ਰੋਵੀਜ਼ਨਿੰਗ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਵਜੋਤ ਗਰੇਵਾਲ ਨੂੰ ਸੰਗਰੂਰ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।
;
;
;
;
;
;
;
;