JALANDHAR WEATHER

ਵਿਧਾਇਕ ਕਾਲਾ ਢਿੱਲੋ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਪੁਲਿਸ ਵਲੋਂ ਜ਼ਿਲ੍ਹੇ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਉੱਪਰ ਕੀਤੀ ਗਈ ਐਫ.ਆਈ.ਆਰ. ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਹਲਕਾ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭੁੱਖ ਹੜਤਾਲ ਉੱਪਰ ਬੈਠ ਗਏ ਹਨ। ਦੱਸਣਯੋਗ ਹੈ ਕਿ ਮਿਤੀ 14 ਮਾਰਚ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮਹਿਲਾਵਾਂ ਨੂੰ ਪਿਛਲੇ 48000 ਰੁਪਏ ਦੇਣ ਦੀ ਮੰਗ ਨੂੰ ਲੈ ਕੇ ਕਚਹਿਰੀ ਚੌਂਕ ਵਿਖੇ ਧਰਨਾ ਦਿੱਤਾ ਗਿਆ ਸੀ। ਥਾਣਾ ਸਿਟੀ 2 ਪੁਲਿਸ ਵਲੋਂ ਧਰਨੇ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਵਿਘਨ ਪਾਉਣ ਅਤੇ ਹੋਰ ਧਾਰਾਵਾਂ ਤਹਿਤ ਕਾਂਗਰਸੀ ਆਗੂਆਂ ਉੱਪਰ ਮੁਕੱਦਮਾ ਦਰਜ ਕਰ ਦਿੱਤਾ ਗਿਆ ਸੀ। ਇਸ ਮੁਕੱਦਮੇ ਨੂੰ ਰੱਦ ਕਰਨ ਲਈ ਵਿਧਾਇਕ ਕਾਲਾ ਢਿੱਲੋ ਵਲੋਂ ਪੁਲਿਸ ਨੂੰ ਅਲਟੀਮੇਟਮ ਵੀ ਦਿੱਤਾ ਗਿਆ ਸੀ ਪਰ ਪੁਲਿਸ ਵਲੋਂ ਮੁਕੱਦਮਾ ਰੱਦ ਨਾ ਕੀਤੇ ਜਾਣ ਕਾਰਨ ਵਿਧਾਇਕ ਕਾਲਾ ਢਿੱਲੋ ਤੇ 10 ਹੋਰ ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ