JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਹੋਈ ਸ਼ੁਰੂ

 ਸ੍ਰੀ ਅਨੰਦਪੁਰ ਸਾਹਿਬ, 6 ਅਪ੍ਰੈਲ (ਕਰਨੈਲ ਸਿੰਘ) - ਪੰਜਾਬ ਸਰਕਾਰ ਵਲੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਪਾਸ ਹੋਣ ਤੋਂ ਬਾਅਦ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ਼ੁਕਰਾਨਾ ਯਾਤਰਾ ਆਰੰਭ ਕੀਤੀ ਗਈ। ਇਸ ਤੋਂ ਪਹਿਲਾਂ ਸ. ਮਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਦਭਾਵਨਾ ਦਲ ਵਲੋਂ ਗੁਰੂ ਚਰਨਾਂ ਵਿਚ ਸ਼ੁਕਰਾਨਾ ਅਰਦਾਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਗੱਲ ਕਰਦੇ ਹੋਏ ਉਨ੍ਹਾਂ ਜਲੰਧਰ ਤੇ ਅੰਮ੍ਰਿਤਸਰ ’ਚ ਹੋਏ ਧਮਾਕਿਆਂ ਸੰਬੰਧੀ ਵੱਡਾ ਬਿਆਨ ਦਿੱਤਾ। ਉਨ੍ਹਾਂ ਇਸ ਪਿੱਛੇ ਭਾਜਪਾ ਦਾ ਹੱਥ ਦੱਸਿਆ ਤੇ ਕਿਹਾ ਕਿ ਇਹ ਧਮਾਕੇ ਭਾਜਪਾ ਦੀ ਚੋਣ ਤਿਆਰੀ ਹੈ ਤੇ ਉਹ ਲੋਕਾਂ ਨੂੰ ਡਰਾ ਕੇ ਤੇ ਹਿੰਸਾ ਫੈਲਾ ਕੇ ਵੋਟਾਂ ਲੈਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸ਼ਾਂਤੀ ਪਸੰਦ ਸੂਬਾ ਹੈ ਤੇ ਚੋਣਾਂ ਵਾਲੇ ਰਾਜਾਂ ’ਚ ਭਾਜਪਾ ਹਮੇਸ਼ਾ ਅਜਿਹੀਆਂ ਘਟਨਾਵਾਂ ਕਰਵਾਉਂਦੀ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਜਪਾ ਅਜਿਹੀਆਂ ਹਰਕਤਾਂ ਤੋਂ ਬਾਜ਼ ਆ ਜਾਵੇ।


ਉਪਰੰਤ ਇਥੋਂ ਦੇ ਭਗਤ ਰਵਿਦਾਸ ਚੌਂਕ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਹੈ ਕਿ ਕਿ ਉਹ ਗੁਰੂ ਸਾਹਿਬ ਦੇ ਨਿਮਾਣੇ ਸੇਵਕ ਹਨ। ਗੁਰੂ ਸਾਹਿਬ ਨੇ ਆਪਣੇ ਕਾਰਜ ਉਨ੍ਹਾਂ ਦੇ ਸਿਰ 'ਤੇ ਹੱਥ ਰੱਖ ਕੇ ਆਪ ਹੀ ਕਰਵਾਏ ਹਨ ਅਤੇ ਉਹ ਇਸੇ ਤਰ੍ਹਾਂ ਹੀ ਗੁਰੂ ਸਾਹਿਬ ਨੂੰ ਸਮਰਪਿਤ ਰਹਿਣਗੇ। ਉਹਨਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਉਨ੍ਹਾਂ ਦੀ ਸਰਕਾਰ ਵਲੋਂ ਗੁਰੂ ਸਾਹਿਬ ਦੇ ਮਾਨ ਸਤਿਕਾਰ ਨੂੰ ਬਰਕਰਾਰ ਰੱਖਣ ਅਤੇ ਗੁਰੂ ਸਾਹਿਬ ਪ੍ਰਤੀ ਮੰਦ ਭਾਵਨਾ ਨਾਲ ਕੋਈ ਵੀ ਕੁਰਹਿਤ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਇਹ ਬਿੱਲ ਪਾਸ ਕੀਤਾ ਗਿਆ ਸੀ, ਜਿਸ ਨੂੰ ਸਤਿਕਾਰਯੋਗ ਗਵਰਨਰ ਪੰਜਾਬ ਵਲੋਂ ਵੀ ਆਪਣੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਜੋ ਹੁਣ ਇਕ ਕਾਨੂੰਨ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਹੈ ਕਿ ਬੇਅਦਬੀ ਕਰਨ ਵਾਲੇ ਹੁਣ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣਗੇ ਤੇ ਪਾਸ ਕੀਤੇ ਕਾਨੂੰਨ ਵਿਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਆਪਣੀ ਇਸ ਚਾਰ ਦਿਨਾਂ ਦੀ ਸ਼ੁਕਰਾਨਾ ਯਾਤਰਾ ਦੌਰਾਨ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਨਾਲ ਸਨ। ਇਸ ਮੌਕੇ ਉਨ੍ਹਾਂ ਨੂੰ ਭਾਈ ਬਲਦੇਵ ਸਿੰਘ ਵਡਾਲਾ ਅਤੇ ਹੋਰਨਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ। ਉਪਰੰਤ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਅਗਲੇ ਪੜਾਅ ਰੂਪਨਗਰ ਲਈ ਰਵਾਨਾ ਹੋ ਗਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ