ਅੰਮ੍ਰਿਤਸਰ ਤੇ ਜਲੰਧਰ ਧਮਾਕਿਆਂ ਸੰਬੰਧੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
ਨਵੀਂ ਦਿੱਲੀ, 6 ਅਪ੍ਰੈਲ- ਅੰਮ੍ਰਿਤਸਰ ਤੇ ਜਲੰਧਰ ’ਚ ਹੋਏ ਧਮਾਕਿਆਂ ਸੰਬੰਧੀ ਭਾਜਪਾ ਨੇਤਾ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਇਕ ਹਫ਼ਤੇ ਅੰਦਰ ਸ਼ੰਭੂ, ਜਲੰਧਰ ਅਤੇ ਹੁਣ ਅੰਮ੍ਰਿਤਸਰ ਵਿਚ ਹੋਏ ਲਗਾਤਾਰ ਧਮਾਕਿਆਂ ਨੇ ਸੂਬੇ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਹੈ ਕਿ ਸਰਕਾਰ ਸੱਚਾਈ ਸਾਹਮਣੇ ਲਿਆਉਣ ਦੀ ਬਜਾਏ ਹਰ ਘਟਨਾ ਨੂੰ ਦਬਾਉਣ ਅਤੇ 'ਕਵਰ-ਅਪ' ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਰੇਲਵੇ ਲਾਈਨਾਂ ਅਤੇ ਮਿਲਟਰੀ ਬੇਸਾਂ ਵਰਗੀਆਂ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਹੁੰਦੇ ਇਹ ਹਮਲੇ ਸਿਰਫ਼ ਲਾਅ ਐਂਡ ਆਰਡਰ ਦੀ ਸਮੱਸਿਆ ਨਹੀਂ, ਸਗੋਂ ਸਿੱਧਾ ਰਾਸ਼ਟਰੀ ਸੁਰੱਖਿਆ ਦਾ ਸੰਕਟ ਹੈ। ਭਗਵੰਤ ਮਾਨ ਸਰਕਾਰ ਦੀ ਅਣ-ਗਹਿਲੀ ਕਾਰਨ ਅੱਜ ਪੰਜਾਬ ਦਾ ਹਰ ਨਾਗਰਿਕ ਡਰ ਅਤੇ ਅਸੁਰੱਖਿਆ ਦੇ ਪਰਛਾਵੇਂ ਹੇਠ ਜੀ ਰਿਹਾ ਹੈ। ਪੰਜਾਬ ਦੀ ਅਮਨ-ਸ਼ਾਂਤੀ ਨਾਲ ਅਜਿਹਾ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
;
;
;
;
;
;
;
;